News around you

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ‘ਚ ਸਫ਼ਲਤਾਪੂਰਵਕ ਸਮਾਪਤ ਹੋਇਆ ਅੱਖਾਂ ਦਾਨ ਪਖਵਾੜਾ      

ਡਾ. ਰੇਨੂੰ ਸਿੰਘ: ਕਈ ਲੋਕਾਂ ਨੇ ਅੱਖਾਂ ਦਾਨ ਕਰਨ ਲਈ ਸਹਿਮਤੀ ਫ਼ਾਰਮ ਭਰੇ

 ਸਾਹਿਬਜ਼ਾਦਾ ਅਜੀਤ ਸਿੰਘ ਨਗਰ:   ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਖਾਂ ਦਾਨ ਪਖਵਾੜਾ ਸਫ਼ਲਤਾਪੂਰਵਕ ਸਮਾਪਤ ਹੋ ਗਿਆ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਦਸਿਆ ਕਿ  ਵਾੜੇ ਦੌਰਾਨ ਭਾਰੀ ਗਿਣਤੀ ਵਿਚ ਮਰੀਜ਼ਾਂ ਅਤੇ ਹੋਰ ਲੋਕਾਂ ਨੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾ ਕੇ ਅੱਖਾਂ ਦੀ ਜਾਂਚ ਕਰਵਾਈ ਤੇ ਨਾਲ ਹੀ 98 ਲੋਕਾਂ ਨੇ ਅੱਖਾਂ ਦਾਨ ਕਰਨ ਸਬੰਧੀ ਸਹਿਮਤੀ ਫ਼ਾਰਮ ਭਰੇ। ਇਸ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਨੇ ਮਰੀਜ਼ਾਂ ਨੂੰ ਅੱਖਾਂ ਦਾਨ ਕਰਨ ਦੀ ਮਹੱਤਤਾ ਤੋਂ ਜਾਣੂੰ ਵੀ ਕਰਾਇਆ। ਜ਼ਿਕਰਯੋਗ ਹੈ ਕਿ ਇਹ ਪੰਦਰਵਾੜਾ 25 ਅਗਸਤ ਤੋਂ 8 ਸਤੰਬਰ ਤਕ ਮਨਾਇਆ ਗਿਆ।

         ਡਾ. ਰੇਨੂੰ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਵੇਂ  ਪਖਵਾੜਾ ਸਮਾਪਤ ਹੋ ਗਿਆ ਹੈ ਪਰ ਇਸ ਦੇ ਬਾਵਜੂਦ ਉਹ ਕਿਸੇ ਵੀ ਕੰਮ ਵਾਲੇ ਦਿਨ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਅੱਖਾਂ ਦਾਨ ਕਰਨ ਲਈ ਫ਼ਾਰਮ ਭਰ ਸਕਦੇ ਹਨ। ਉਨ੍ਹਾਂ ਕਿਹਾ ਕਿ ਅੱਖਾਂ ਦਾ ਦਾਨ ਮਨੁੱਖਤਾ ਦੀ ਭਲਾਈ ਦਾ ਕਾਰਜ ਹੈ ਅਤੇ ਹਰ ਕਿਸੇ ਨੂੰ ਫ਼ਾਰਮ ਭਰ ਕੇ ਅੱਖਾਂ ਦਾਨ ਕਰਨ ਦਾ ਤਹਈਆ ਕਰਨਾ ਚਾਹੀਦਾ ਹੈ ਤਾਂਕਿ ਮਰਨ ਉਪਰੰਤ ਅੱਖਾਂ ਕੱਢ ਕੇ ਕਿਸੇ ਨੇਤਰਹੀਣ ਵਿਅਕਤੀਆਂ ਨੂੰ ਲਾਈਆਂ ਜਾ ਸਕਣ ਤੇ ਉਹ ਵੀ ਦੁਨੀਆਂ ਦੇ ਰੰਗ ਵੇਖ ਸਕੇ। ਭਾਰਤ ਵਿਚ ਲੱਖਾਂ ਲੋਕ ਨੇਤਰਹੀਣਤਾ ਦਾ ਸ਼ਿਕਾਰ ਹਨ ਅਤੇ ਇਨ੍ਹਾਂ ਵਿਚੋਂ ਬਹੁਤੇ ਲੋਕ ਦਾਨ ਕੀਤੀਆਂ ਅੱਖਾਂ ਰਾਹੀਂ ਵੇਖ ਸਕਦੇ ਹਨ ਪਰ ਦੁੱਖ ਦੀ ਗੱਲ ਹੈ ਕਿ ਸਾਡੇ ਦੇਸ਼ ਵਿਚ ਅੱਖਾਂ ਦਾਨ ਕਰਨ ਵਾਲਿਆਂ ਦੀ ਗਿਣਤੀ ਬਹੁਤ ਘੱਟ ਹੈ।
ਅੱਖਾਂ ਦੇ ਦਾਨ ਬਾਰੇ ਕੁਝ ਅਹਿਮ ਤੱਥ : ਅੱਖਾਂ ਦਾਨ ਕਰਨ ਦਾ ਫ਼ੈਸਲਾ ਮੌਤ ਤੋਂ ਪਹਿਲਾਂ ਕੀਤਾ ਜਾ ਸਕਦਾ ਹੈ ਅਤੇ ਅੱਖਾਂ ਦਾ ਦਾਨ ਕੇਵਲ ਮੌਤ ਤੋਂ ਬਾਅਦ ਹੀ ਹੁੰਦਾ ਹੈ। ਅੱਖਾਂ ਦਾਨ ਕਰਨ ਲਈ ਫ਼ਾਰਮ ਭਰਿਆ ਜਾਂਦਾ ਹੈ। ਮੌਤ ਤੋਂ 6 ਤੋਂ 8 ਘੰਟਿਆਂ ਦੇ ਅੰਦਰ ਅੱਖਾਂ ਦਾਨ ਹੋਣੀਆਂ ਚਾਹੀਦੀਆਂ ਹਨ। ਕਿਸੇ ਵੀ ਉਮਰ ਦਾ ਵਿਅਕਤੀ ਅੱਖਾਂ ਦਾਨ ਕਰ ਸਕਦਾ ਹੈ ਚਾਹੇ ਉਸ ਦੇ ਐਨਕਾਂ ਲੱਗੀਆਂ ਹੋਣ, ਅੱਖਾਂ ਦਾ ਆਪਰੇਸ਼ਨ ਹੋਇਆ ਹੋਵੇ, ਲੈਨਜ਼ ਪਏ ਹੋਣ। ਏਡਜ਼, ਪੀਲੀਆ, ਬਲੱਡ ਕੈਂਸਰ ਤੇ ਦਿਮਾਗ਼ੀ ਬੁਖ਼ਾਰ ਆਦਿ ਬੀਮਾਰੀਆਂ ਤੋਂ ਪੀੜਤ ਵਿਅਕਤੀ ਅੱਖਾਂ ਦਾਨ ਨਹੀਂ ਕਰ ਸਕਦੇ। ਅੱਖਾਂ ਕੱਢਣ ‘ਚ ਸਿਰਫ਼ 10-15 ਮਿੰਟ ਲਗਦੇ ਹਨ ਅਤੇ ਇਸ ਪ੍ਰਕਿਆ ਵਿਚ ਚਿਹਰੇ ਉਤੇ ਕੋਈ ਨਿਸ਼ਾਨ ਜਾਂ ਦਾਗ਼ ਨਹੀਂ ਲਗਦਾ।                                                                                                                                                                 ( ਇਨਪੁਟ- ਜ਼ਿਲ੍ਹਾ ਲੋਕ ਸੰਪਰਕ ਦਫਤਰ )
You might also like

Comments are closed.