News around you

ਡੀ.ਸੀ. ਆਸ਼ਿਕਾ ਜੈਨ ਤੇ ਐਸ.ਐਸ.ਪੀ. ਦੀਪਕ ਪਾਰਿਕ ਝੋਨੇ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਪੁੱਜੇ

ਜ਼ਿਲ੍ਹੇ ’ਚ ਹੁਣ ਤੱਕ 1.22 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ; ਕਿਸਾਨਾਂ ਨੂੰ 252 ਕਰੋੜ ਦੀ ਅਦਾਇਗੀ

ਉਨ੍ਹਾਂ ਕਿਹਾ: ਪੰਜਾਬ ਸਰਕਾਰ ਦੀ ਵਚਨਬੱਧਤਾ ਮੁਤਾਬਕ ਕਿਸੇ ਵੀ ਕਿਸਾਨ ਜਾਂ ਆੜ੍ਹਤੀ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ

124

ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਐਸ ਐਸ ਪੀ ਦੀਪਕ ਪਾਰਿਕ ਅੱਜ ਸਨੇਟਾ ਮੰਡੀ ਪੁੱਜੇ। ਇਸ ਮੌਕੇ ਐਸ ਡੀ ਐਮ ਮੋਹਾਲੀ ਦਮਨਦੀਪ ਕੌਰ ਅਤੇ ਡੀ ਐਸ ਪੀ ਸਿਟੀ-2 ਮੋਹਾਲੀ ਹਰਸਿਮਰਨ ਸਿੰਘ ਬੱਲ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਨੇ ਇਸ ਮੌਕੇ ਕਿਸਾਨਾਂ ਅਅਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਗਟਾਈ ਵਚਨਬੱਧਤਾ ਮੁਤਾਬਕ ਕਿਸੇ ਵੀ ਕਿਸਾਨ ਜਾਂ ਆੜ੍ਹਤੀ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਬੀਤੀ ਸ਼ਾਮ ਤੱਕ 1, 22, 197 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੁੱਕੀ ਹੈ ਜੋ ਕਿ ਕੁੱਲ ਅਨੁਮਾਨੀ ਗਈ ਆਮਦ 2.14 ਲੱਖ ਮੀਟ੍ਰਿਕ ਟਨ ਦੀ 57 ਫ਼ੀਸਦੀ ਬਣਦੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਖਰੀਦ ਕਾਰਜਾਂ ਤੋਂ ਬਾਅਦ ਲਿਫ਼ਟਿੰਗ ਵੀ ਸ਼ੁਰੂ ਹੋ ਗਈ ਹੈ ਅਤੇ ਹੁਣ ਤੱਕ 26250 ਮੀਟ੍ਰਿਕ ਟਨ ਝੋਨਾ ਮੰਡੀਆਂ ’ਚੋਂ ਚੁੱਕਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਰਾਈਸ ਮਿੱਲਰਾਂ ਨੂੰ ਭਰੋਸੇ ’ਚ ਲੈ ਕੇ ਲਿਫ਼ਟਿੰਗ ਨੂੰ ਤੇਜ਼ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਜ਼ਿਲ੍ਹੇ ਦੇ ਸਮੂਹ ਰਾਈਸ ਮਿੱਲਰ ਉਨ੍ਹਾਂ ਨੂੰ ਅਲਾਟ ਮੰਡੀਆਂ ’ਚੋਂ ਲਿਫ਼ਟਿੰਗ ਨੂੰ ਅਗਲੇ ਦਿਨਾਂ ’ਚ ਹੋਰ ਤੇਜ਼ ਕਰ ਦੇਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਖਰੀਦ ਏਜੰਸੀ ਵਾਰ ਅੰਕੜਿਆਂ ਮੁਤਾਬਕ ਪਨਗ੍ਰੈਨ ਨੇ 41808 ਮੀਟ੍ਰਿਕ ਟਨ, ਮਾਰਕਫ਼ੈਡ ਨੇ 32532 ਮੀਟ੍ਰਿਕ ਟਨ, ਪਨਸਪ ਨੇ 26447 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਊਸਿੰਗ ਨਿਗਮ ਨੇ 10577 ਮੀਟ੍ਰਿਕ ਟਨ, ਭਾਰਤੀ ਖੁਰਾਕ ਨਿਗਮ ਨੇ 10172 ਮੀਟ੍ਰਿਕ ਟਨ ਝੋਨਾ ਖਰੀਦਿਆ ਹੈ ਜਦਕਿ ਪ੍ਰਾਈਵੇਟ ਵਪਾਰੀਆਂ ਨੇ ਕੇਵਬਲ 661 ਮੀਟ੍ਰਿਕ ਟਨ ਝੋਨਾ ਹੀ ਜ਼ਿਲ੍ਹੇ ਦੀਆਂ ਮੰਡੀਆਂ ’ਚੋਂ ਖਰੀਦਿਆ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਖਰੀਦ ਕੀਤੇ ਝੋਨੇ ਦੇ ਇਵਜ਼ ’ਚ 252 ਕਰੋੜ ਰੁਪਏ ਤੋਂ ਜ਼ਿਆਦਾ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਐਸ ਐਸ ਪੀ ਦੀਪਕ ਪਾਰੀਕ ਨੇ ਆਖਿਆ ਕਿ ਮੰਡੀਆਂ ’ਚ ਕਾਨੂੰਨ ਅਤੇ ਵਿਵਸਥਾ ਨੂੰ ਬਣਾਈ ਰੱਖਣ ਲਈ ਜ਼ਿਲ੍ਹਾ ਪੁਲਿਸ ਪੂਰੀ ਚੌਕਸ ਹੈ ਅਤੇ ਕਿਸੇ ਨੂੰ ਵੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।


Discover more from News On Radar India

Subscribe to get the latest posts sent to your email.

You might also like

Comments are closed.